Ang 307
ਅੰਤਰਿ. ਹਰਿ ਗੁਰੂ ਧਿਆਇਦਾ; ਵਡੀ ਵਡਿਆਈ ॥
antar. har guroo dhiaaeidaa; vaddee vaddiaaee |
Punjabi
ਮਹਾਨ ਹੈ ਮਹਾਨਤਾ ਗੁਰਾਂ ਦੀ ਜੋ ਆਪਣੇ ਹਿਰਦੇ ਅੰਦਰ ਵਾਹਿਗੁਰੂ ਦਾ ਆਰਾਧਨ ਕਰਦੇ ਹਨ।
English
Great is the greatness of the Guru, who meditates on the Lord within.
ਤੁਸਿ ਦਿਤੀ. ਪੂਰੈ ਸਤਿਗੁਰੂ; ਘਟੈ ਨਾਹੀ. ਇਕੁ ਤਿਲੁ, ਕਿਸੈ ਦੀ ਘਟਾਈ ॥
tus ditee. poorai satiguroo; ghattai naahee. ik til, kisai dee ghattaaee |
Punjabi
ਪਰਸੰਨ ਹੋ ਕੇ ਪ੍ਰਭੂ ਨੇ ਇਹ ਪੂਰਨ ਸਤਿਗੁਰਾਂ ਨੂੰ ਪ੍ਰਦਾਨ ਕੀਤਾ ਹੈ। ਕਿਸੇ ਦੇ ਕੰਮ ਕਰਨ ਦੁਆਰਾ ਇਹ ਭੋਰਾ ਭਰ ਭੀ ਘੱਟ ਨਹੀਂ ਹੁੰਦੀ।
English
By His Pleasure, the Lord has bestowed this upon the Perfect True Guru; it is not diminished one bit by anyone's efforts.
ਸਚੁ ਸਾਹਿਬੁ. ਸਤਿਗੁਰੂ ਕੈ ਵਲਿ ਹੈ; ਤਾਂ ਝਖਿ ਝਖਿ ਮਰੈ, ਸਭ ਲੋੁਕਾਈ ॥
sach saahib. satiguroo kai val hai; taan jhakh jhakh marai, sabh luokaaee |
Punjabi
ਸੱਚਾ ਸੁਆਮੀ ਸੱਚੇ ਗੁਰਾਂ ਦੇ ਪਾਸੇ ਹੈ, ਤਦ ਸਾਰੇ ਆਦਮੀ ਜੋ ਗੁਰਾਂ ਦੇ ਖਿਲਾਫ ਹਨ, ਖੱਪ ਖੱਪ ਕੇ ਮਰ ਜਾਂਦੇ ਹਨ।
English
The True Lord and Master is on the side of the True Guru; and so, all those who oppose Him waste away to death in anger, envy and conflict.
ਨਿੰਦਕਾ ਕੇ ਮੁਹ ਕਾਲੇ ਕਰੇ; ਹਰਿ ਕਰਤੈ ਆਪਿ ਵਧਾਈ ॥
nindakaa ke muh kaale kare; har karatai aap vadhaaee |
Punjabi
ਵਾਹਿਗੁਰੂ, ਸਿਰਜਣਹਾਰ ਬਦਖੋਈ ਕਰਨ ਵਾਲਿਆਂ ਦੇ ਚਿਹਰੇ ਸਿਆਹ ਕਰਦਾ ਹੈ। ਗੁਰਾਂ ਦੀ ਪ੍ਰਭੁਤਾ ਉਹ ਖੁਦ ਵਧੇਰੇ ਕਰਦਾ ਹੈ।
English
The Lord, the Creator, blackens the faces of the slanderers, and increases the glory of the Guru.
ਜਿਉ ਜਿਉ ਨਿੰਦਕ. ਨਿੰਦ ਕਰਹਿ; ਤਿਉ ਤਿਉ ਨਿਤ ਨਿਤ. ਚੜੈ ਸਵਾਈ ॥
jiau jiau nindak. nind kareh; tiau tiau nit nit. charrai savaaee |
Punjabi
ਜਿਸ ਜਿਸ ਤਰ੍ਹਾਂ ਕਲੰਕ ਲਾਉਣ ਵਾਲੇ ਗੁਰਾਂ ਤੇ ਕਲੰਕ ਲਾਉਂਦੇ ਹਨ, ਉਸੇ ਉਸੇ ਤਰ੍ਹਾਂ ਹੀ ਉਨ੍ਹਾਂ ਦੀ ਉਪਮਾ ਰੋਜ਼-ਬ-ਰੋਜ਼ ਵਧੇਰੇ ਹੁੰਦੀ ਜਾਂਦੀ ਹੈ।
English
As the slanderers spread their slander, so does the Guru's glory increase day by day.
ਜਨ ਨਾਨਕ. ਹਰਿ ਆਰਾਧਿਆ; ਤਿਨਿ ਪੈਰੀ ਆਣਿ ਸਭ ਪਾਈ ॥੧॥
jan naanak. har aaraadhiaa; tin pairee aan sabh paaee |1|
Punjabi
ਗੋਲੇ ਨਾਨਕ ਨੇ ਵਾਹਿਗੁਰੂ ਦਾ ਸਿਮਰਨ ਕੀਤਾ ਹੈ, ਜਿਸ ਨੇ ਹਰ ਕਿਸੇ ਨੂੰ ਉਨ੍ਹਾਂ ਦੇ ਚਰਨੀ ਪਾ ਦਿਤਾ ਹੈ।
English
Servant Nanak worships the Lord, who makes everyone fall at His Feet. ||1||
ਮਃ ੪ ॥
mahalaa 4 |
Punjabi
ਚੋਥੀ ਪਾਤਸ਼ਾਹੀ।
English
Fourth Mehl:
ਸਤਿਗੁਰ ਸੇਤੀ ਗਣਤ ਜਿ ਰਖੈ; ਹਲਤੁ ਪਲਤੁ ਸਭੁ ਤਿਸ ਕਾ ਗਇਆ ॥
satigur setee ganat ji rakhai; halat palat sabh tis kaa geaa |
Punjabi
ਜੋ ਸੱਚੇ ਗੁਰਾਂ ਨਾਲ ਗਿਣਤੀ ਮਿਣਤੀ ਕਰਦਾ ਹੈ, ਉਹ ਇਹ ਲੋਕ ਅਤੇ ਪ੍ਰਲੋਕ ਸਮੂਹ ਗੁਆ ਲੈਦਾ ਹੈ।
English
One who enters into a calculated relationship with the True Guru loses everything, this world and the next.
ਨਿਤ ਝਹੀਆ ਪਾਏ. ਝਗੂ ਸੁਟੇ; ਝਖਦਾ ਝਖਦਾ ਝੜਿ ਪਇਆ ॥
nit jhaheea paae. jhagoo sutte; jhakhadaa jhakhadaa jharr peaa |
Punjabi
ਉਹ ਹਮੇਸ਼ਾਂ, ਆਪਣੇ ਦੰਦ ਪੀਹਦਾ ਹੈ, ਮੂੰਹ ਵਿਚੋਂ ਝੱਗ ਸੁਟਦਾ ਹੈ ਅਤੇ ਬਕਵਾਸ ਕਰਦਾ ਕਰਦਾ ਮਰ ਮੁਕ ਜਾਂਦਾ ਹੈ।
English
He grinds his teeth continually and foams at the mouth; screaming in anger, he perishes.
ਨਿਤ ਉਪਾਵ ਕਰੈ ਮਾਇਆ ਧਨ ਕਾਰਣਿ; ਅਗਲਾ ਧਨੁ ਭੀ ਉਡਿ ਗਇਆ ॥
nit upaav karai maaeaa dhan kaaran; agalaa dhan bhee udd geaa |
Punjabi
ਦੌਲਤ ਤੇ ਪਦਾਰਥ ਲਈ, ਉਹ ਨਿਰੰਤਰ ਹੀ ਯਤਨ ਕਰਦਾ ਹੈ, ਪ੍ਰੰਤੂ ਉਸ ਦਾ ਪਹਿਲਾਂ ਪਦਾਰਥ ਭੀ ਖਤਮ ਹੋ ਜਾਂਦਾ ਹੈ।
English
He continually chases after Maya and wealth, but even his own wealth flies away.
ਕਿਆ ਓਹੁ ਖਟੇ. ਕਿਆ ਓਹੁ ਖਾਵੈ; ਜਿਸੁ ਅੰਦਰਿ. ਸਹਸਾ ਦੁਖੁ ਪਇਆ ॥
kiaa ohu khatte. kiaa ohu khaavai; jis andar. sahasaa dukh peaa |
Punjabi
ਉਹ ਕੀ ਕਮਾਏਗਾ ਅਤੇ ਕੀ ਖਾਏਗਾ, ਜਿਸ ਦੇ ਦਿਲ ਅੰਦਰ ਫਿਕਰ ਚਿੰਤਾ ਦੀ ਪੀੜ ਹੈ।
English
What shall he earn, and what shall he eat? Within his heart, there is only cynicism and pain.
ਨਿਰਵੈਰੈ ਨਾਲਿ. ਜਿ ਵੈਰੁ ਰਚਾਏ; ਸਭੁ ਪਾਪੁ ਜਗਤੈ ਕਾ. ਤਿਨਿ ਸਿਰਿ ਲਇਆ ॥
niravairai naal. ji vair rachaae; sabh paap jagatai kaa. tin sir leaa |
Punjabi
ਜੋ ਵੈਰ-ਵਿਰੋਧ ਰਹਿਤ ਨਾਲ ਦੁਸ਼ਮਨੀ ਕਰਦਾ ਹੈ, ਉਹ ਜਹਾਨ ਦੇ ਸਾਰੇ ਗੁਨਾਹ ਆਪਣੇ ਸਿਰ ਤੇ ਲੈ ਲੈਦਾ ਹੈ।
English
One who hates the One who has no hatred, shall bear the load of all the sins of the world on his head.
ਓਸੁ ਅਗੈ ਪਿਛੈ. ਢੋਈ ਨਾਹੀ; ਜਿਸੁ ਅੰਦਰਿ ਨਿੰਦਾ. ਮੁਹਿ ਅੰਬੁ ਪਇਆ ॥
os agai pichhai. dtoee naahee; jis andar nindaa. muhi anb peaa |
Punjabi
ਜਿਸ ਦਾ ਮੂੰਹ ਉਸ ਦੇ ਦਿਲ ਦੀ ਬਦਖੋਈ ਉਚਾਰਨ ਕਰਨ ਨਾਲ ਧੁਖ ਉਠਿਆ ਹੈ, ਉਸ ਨੂੰ ਏਥੇ ਅਤੇ ਅੱਗੇ ਕੋਈ ਪਨਾਹ ਨਹੀਂ ਮਿਲਦੀ।
English
He shall find no shelter here or hereafter; his mouth blisters with the slander in his heart.
ਜੇ ਸੁਇਨੇ ਨੋ ਓਹੁ ਹਥੁ ਪਾਏ; ਤਾ ਖੇਹੂ ਸੇਤੀ ਰਲਿ ਗਇਆ ॥
je sueine no ohu hath paae; taa khehoo setee ral geaa |
Punjabi
ਜੇਕਰ ਉਹ ਸੋਨੇ ਨੂੰ ਹੱਥ ਪਾਵੇ ਤਦ ਇਹ ਮਿੱਟੀ ਹੋ ਉਸ ਨਾਲ ਮਿਲ ਜਾਂਦਾ ਹੈ।
English
If gold comes into his hands, it turns to dust.
ਜੇ ਗੁਰ ਕੀ ਸਰਣੀ. ਫਿਰਿ ਓਹੁ ਆਵੈ; ਤਾ ਪਿਛਲੇ ਅਉਗਣ ਬਖਸਿ ਲਇਆ ॥
je gur kee saranee. fir ohu aavai; taa pichhale aaugan bakhas leaa |
Punjabi
ਜੇਕਰ ਉਹ ਮੁੜ ਕੇ ਗੁਰਾਂ ਦੀ ਪਨਾਹ ਲੈ ਲਵੇ, ਤਦ ਉਸ ਦੇ ਪਹਿਲੇ ਪਾਪ ਮਾਫ ਹੋ ਜਾਂਦੇ ਹਨ।
English
But if he should come again to the Sanctuary of the Guru, then even his past sins shall be forgiven.
ਜਨ ਨਾਨਕ. ਅਨਦਿਨੁ ਨਾਮੁ ਧਿਆਇਆ; ਹਰਿ ਸਿਮਰਤ. ਕਿਲਵਿਖ ਪਾਪ ਗਇਆ ॥੨॥
jan naanak. anadin naam dhiaaeaa; har simarat. kilavikh paap geaa |2|
Punjabi
ਰਾਤ ਦਿਨ, ਨੌਕਰ ਨੇ ਨਾਮ ਦਾ ਆਰਾਧਨ ਕੀਤਾ ਹੈ। ਵਾਹਿਗੁਰੂ ਦਾ ਚਿੰਤਨ ਕਰਨ ਦੁਆਰਾ ਗੁਨਾਹ ਅਤੇ ਅਪ੍ਰਾਧ ਮਿਟ ਜਾਂਦੇ ਹਨ।
English
Servant Nanak meditates on the Naam, night and day. Remembering the Lord in meditation, wickedness and sins are erased. ||2||
ਪਉੜੀ ॥
paurree |
Punjabi
ਪਉੜੀ।
English
Pauree:
ਤੂਹੈ ਸਚਾ, ਸਚੁ ਤੂ; ਸਭ ਦੂ ਉਪਰਿ. ਤੂ ਦੀਬਾਣੁ ॥
toohai sachaa, sach too; sabh doo upar. too deebaan |
Punjabi
ਤੂੰ ਸਚਿਆਰਾ ਦਾ ਪਰਮ ਸਚਿਆਰ ਹੈਂ। ਤੇਰੀ ਕਚਹਿਰੀ ਸਾਰੀਆਂ ਨਾਲੋਂ ਉੱਚੀ ਹੈ!
English
You are the Truest of the True; Your Regal Court is the most exalted of all.
ਜੋ ਤੁਧੁ ਸਚੁ ਧਿਆਇਦੇ; ਸਚੁ ਸੇਵਨਿ. ਸਚੇ ਤੇਰਾ ਮਾਣੁ ॥
jo tudh sach dhiaaeide; sach sevan. sache teraa maan |
Punjabi
ਜਿਹੜੇ ਤੇਰਾ ਸਿਮਰਨ ਕਰਦੇ ਹਨ ਹੇ ਸੱਚੇ ਸਾਹਿਬ! ਉਹ ਸੱਚ ਦੀ ਕਮਾਈ ਕਰਦੇ ਹਨ। ਤੂੰ ਹੀ ਸਤਿਪੁਰਖ ਉਨ੍ਹਾਂ ਦਾ ਯੋਗ ਫਖਰ ਹੈ।
English
Those who meditate on You, O True Lord, serve the Truth; O True Lord, they take pride in You.
ਓਨਾ ਅੰਦਰਿ ਸਚੁ. ਮੁਖ ਉਜਲੇ; ਸਚੁ ਬੋਲਨਿ, ਸਚੇ ਤੇਰਾ ਤਾਣੁ ॥
onaa andar sach. mukh ujale; sach bolan, sache teraa taan |
Punjabi
ਉਨ੍ਹਾਂ ਦੇ ਅੰਦਰ ਸੱਚ ਹੈ, ਉਨ੍ਹਾਂ ਦੇ ਚਿਹਰੇ ਰੋਸ਼ਨ ਹਨ, ਉਹ ਸੱਚ ਬੋਲਦੇ ਹਨ ਅਤੇ ਤੂੰ ਹੇ ਸਤਿਪੁਰਖ ਉਨ੍ਹਾਂ ਦੀ ਸੱਤਿਆ ਹੈਂ।
English
Within them is the Truth; their faces are radiant, and they speak the Truth. O True Lord, You are their strength.
ਸੇ ਭਗਤ. ਜਿਨੀ ਗੁਰਮੁਖਿ ਸਾਲਾਹਿਆ; ਸਚੁ ਸਬਦੁ ਨੀਸਾਣੁ ॥
se bhagat. jinee guramukh saalaahiaa; sach sabad neesaan |
Punjabi
ਕੇਵਲ ਓਹੀ ਸੰਤ ਹਨ, ਜੋ ਗੁਰਾਂ ਦੇ ਰਾਹੀਂ ਤੇਰੀ ਸਿਫ਼ਤ-ਸ਼ਲਾਘਾ ਕਰਦੇ ਹਨ ਅਤੇ ਜਿਨ੍ਹਾਂ ਦੇ ਕੋਲ ਸੱਚੇ ਨਾਮ ਦਾ ਝੰਡਾ ਹੈ।
English
Those who, as Gurmukh, praise You are Your devotees; they have the insignia and the banner of the Shabad, the True Word of God.
ਸਚੁ ਜਿ ਸਚੇ ਸੇਵਦੇ; ਤਿਨ ਵਾਰੀ ਸਦ ਕੁਰਬਾਣੁ ॥੧੩॥
sach ji sache sevade; tin vaaree sad kurabaan |13|
Punjabi
ਨਿਸਚਿਤ ਹੀ ਮੈਂ ਉਨ੍ਹਾਂ ਉਤੋਂ ਸਦਕੇ ਅਤੇ ਹਮੇਸ਼ਾਂ ਬਲਿਹਾਰ ਜਾਂਦਾ ਹਾਂ, ਜੋ ਸੱਚੇ ਸਾਈਂ ਦੀ ਘਾਲ ਕਮਾਉਂਦੇ ਹਨ।
English
I am truly a sacrifice, forever devoted to those who serve the True Lord. ||13||
ਸਲੋਕ ਮਃ ੪ ॥
salok mahalaa 4 |
Punjabi
ਸਲੋਕ ਚੋਥੀ ਪਾਤਸ਼ਾਹੀ।
English
Salok, Fourth Mehl:
ਧੁਰਿ ਮਾਰੇ ਪੂਰੈ ਸਤਿਗੁਰੂ; ਸੇਈ ਹੁਣਿ ਸਤਿਗੁਰਿ ਮਾਰੇ ॥
dhur maare poorai satiguroo; seee hun satigur maare |
Punjabi
ਜਿਨ੍ਹਾਂ ਨੂੰ ਪੂਰਨ ਸਤਿਗੁਰੂ ਨੇ ਮੁੱਢ ਤੋਂ ਧਿਰਕਾਰਿਆ ਸੀ, ਉਨ੍ਹਾਂ ਨੂੰ ਹੁਣ ਸੱਚੇ ਗੁਰਾਂ ਨੇ ਫਿਟਕਾਰ ਛੱਡਿਆ ਹੈ।
English
Those who were cursed by the Perfect True Guru, from the very beginning, are even now cursed by the True Guru.
ਜੇ ਮੇਲਣ ਨੋ ਬਹੁਤੇਰਾ ਲੋਚੀਐ; ਨ ਦੇਈ ਮਿਲਣ. ਕਰਤਾਰੇ ॥
je melan no bahuteraa locheeai; na deee milan. karataare |
Punjabi
ਸਿਰਜਣਹਾਰ ਉਨ੍ਹਾਂ ਨੂੰ ਗੁਰੂ ਨਾਲ ਮਿਲਣ ਨਹੀਂ ਦਿੰਦਾ, ਭਾਵੇਂ ਉਹ ਕਿੰਨਾਂ ਹੀ ਬਹੁਤਾ ਚਾਹੁਣ ਉਸ ਨਾਲ ਮਿਲਾਪ ਹੋ ਜਾਵੇ।
English
Even though they may have a great longing to associate with the Guru, the Creator does not allow it.
ਸਤਸੰਗਤਿ ਢੋਈ. ਨਾ ਲਹਨਿ; ਵਿਚਿ ਸੰਗਤਿ ਗੁਰਿ ਵੀਚਾਰੇ ॥
satasangat dtoee. naa lehan; vich sangat gur veechaare |
Punjabi
ਸਾਧ ਸੰਗਤ ਅੰਦਰ ਉਨ੍ਹਾਂ ਨੂੰ ਕੋਈ ਪਨਾਹ ਨਹੀਂ ਮਿਲਦੀ। ਸੰਤ ਸਮਾਗਮ ਅੰਦਰ ਗੁਰਾਂ ਨੇ ਏਸ ਤਰ੍ਹਾਂ ਆਪਣੀ ਰਾਇ ਪਰਗਟ ਕੀਤੀ ਹੈ।
English
They shall not find shelter in the Sat Sangat, the True Congregation; in the Sangat, the Guru has proclaimed this.
ਕੋਈ ਜਾਇ ਮਿਲੈ ਹੁਣਿ ਓਨਾ ਨੋ; ਤਿਸੁ ਮਾਰੇ ਜਮੁ ਜੰਦਾਰੇ ॥
koee jaae milai hun onaa no; tis maare jam jandaare |
Punjabi
ਜੋ ਕੋਈ ਭੀ ਹੁਣ ਜਾ ਕੇ ਉਨ੍ਹਾਂ ਨੂੰ ਮਿਲਦਾ ਹੈ, ਉਸ ਨੂੰ ਮੌਤ ਦਾ ਨਿਰਦਈ ਦੂਤ ਨਾਸ ਕਰ ਦਿੰਦਾ ਹੈ।
English
Whoever goes out to meet them now, will be destroyed by the tyrant, the Messenger of Death.
ਗੁਰਿ ਬਾਬੈ ਫਿਟਕੇ. ਸੇ ਫਿਟੇ; ਗੁਰਿ ਅੰਗਦਿ. ਕੀਤੇ ਕੂੜਿਆਰੇ ॥
gur baabai fittake. se fitte; gur angad. keete koorriaare |
Punjabi
ਜੋ ਆਦਿ ਗੁਰਾਂ ਦੇ ਧਿਰਕਾਰੇ ਹੋਏ ਸਨ, ਉਹ ਭ੍ਰਿਸ਼ਟੇ ਹੀ ਰਹੇ ਅਤੇ ਗੁਰੂ ਅੰਗਦ ਦੇਵ ਜੀ ਨੇ ਭੀ ਉਨ੍ਹਾਂ ਨੂੰ ਝੂਠੇ ਕਰਾਰ ਦੇ ਦਿਤਾ।
English
Those who were condemned by Guru Nanak were declared counterfeit by Guru Angad as well.
ਗੁਰਿ. ਤੀਜੀ ਪੀੜੀ ਵੀਚਾਰਿਆ; ਕਿਆ ਹਥਿ ਏਨਾ ਵੇਚਾਰੇ ॥
gur. teejee peerree veechaariaa; kiaa hath enaa vechaare |
Punjabi
ਤੀਸਰੀ ਪੀੜ੍ਹੀ ਵਿੱਚ ਗੁਰਾਂ ਨੇ ਖਿਆਲ ਕੀਤਾ ਕਿ ਇਨ੍ਹਾਂ ਗਰੀਬ ਲੋਕਾਂ ਦੇ ਹੱਥ ਵਿੱਚ ਕੀ ਹੈ?
English
The Guru of the third generation thought, "What lies in the hands of these poor people?"
ਗੁਰੁ ਚਉਥੀ ਪੀੜੀ ਟਿਕਿਆ; ਤਿਨਿ. ਨਿੰਦਕ ਦੁਸਟ ਸਭਿ ਤਾਰੇ ॥
gur chauthee peerree ttikiaa; tin. nindak dusatt sabh taare |
Punjabi
ਜਿਨ੍ਹਾਂ ਸਤਿਗੁਰਾਂ ਨੇ ਚੋਥੀ ਪੀੜ੍ਹੀ ਵਿੱਚ ਗੁਰੂ ਮੁਕੱਰਰ ਕੀਤਾ ਸੀ, ਉਨ੍ਹਾਂ ਨੇ ਸਾਰੇ ਕਲੰਕ ਲਾਉਣ ਵਾਲੇ ਤੇ ਕੁਕਰਮੀ ਬਚਾ ਲਏ।
English
The Guru of the fourth generation saved all these slanderers and evil-doers.
ਕੋਈ ਪੁਤੁ ਸਿਖੁ. ਸੇਵਾ ਕਰੇ ਸਤਿਗੁਰੂ ਕੀ; ਤਿਸੁ ਕਾਰਜ ਸਭਿ ਸਵਾਰੇ ॥
koee put sikh. sevaa kare satiguroo kee; tis kaaraj sabh savaare |
Punjabi
ਸੱਚੇ ਗੁਰਾਂ ਦਾ ਕੋਈ ਪੁਤ੍ਰ ਜਾ ਮੁਰੀਦ ਉਨ੍ਹਾਂ ਦੀ ਟਹਿਲ ਸੇਵਾ ਕਮਾਵੇ, ਉਸ ਦੇ ਸਾਰੇ ਕੰਮ ਗੁਰੂ ਜੀ ਰਾਸ ਕਰ ਦਿੰਦੇ ਹਨ।
English
If any son or Sikh serves the True Guru, then all of his affairs will be resolved.
ਜੋ ਇਛੈ. ਸੋ ਫਲੁ ਪਾਇਸੀ; ਪੁਤੁ ਧਨੁ ਲਖਮੀ; ਖੜਿ ਮੇਲੇ. ਹਰਿ ਨਿਸਤਾਰੇ ॥
jo ichhai. so fal paaeisee; put dhan lakhamee; kharr mele. har nisataare |
Punjabi
ਜੋ ਆਪਣੇ ਬੱਚੇ, ਜਾਇਦਾਦ ਅਤੇ ਦੌਲਤ ਲੈ ਜਾ ਕੇ ਗੁਰਾਂ ਦੇ ਸਮਰਪਣ ਕਰ ਦਿੰਦਾ ਹੈ, ਉਹ ਲੋੜੀਦੀਆਂ ਮੁਰਾਦਾਂ ਪਾ ਲੈਦਾ ਹੈ ਤੇ ਉਸ ਨੂੰ ਵਾਹਿਗੁਰੂ ਜੀਵਨ-ਸਮੁੰਦਰ ਤੋਂ ਪਾਰ ਕਰ ਦਿੰਦਾ ਹੈ।
English
He obtains the fruits of his desires - children, wealth, property, union with the Lord and emancipation.
ਸਭਿ ਨਿਧਾਨ ਸਤਿਗੁਰੂ ਵਿਚਿ; ਜਿਸੁ ਅੰਦਰਿ ਹਰਿ ਉਰ ਧਾਰੇ ॥
sabh nidhaan satiguroo vich; jis andar har ur dhaare |
Punjabi
ਸਾਰੇ ਖ਼ਜ਼ਾਨੇ ਸੰਚੇ ਗੁਰਾਂ ਅੰਦਰ ਹਨ, ਜਿਨ੍ਹਾਂ ਨੇ ਆਪਣੇ ਅੰਤਰਿ ਆਤਮੇ ਵਾਹਿਗੁਰੂ ਨੂੰ ਟਿਕਾਇਆ ਹੋਇਆ ਹੈ।
English
All treasures are in the True Guru, who has enshrined the Lord within the heart.
ਸੋ ਪਾਏ ਪੂਰਾ ਸਤਿਗੁਰੂ; ਜਿਸੁ ਲਿਖਿਆ ਲਿਖਤੁ ਲਿਲਾਰੇ ॥
so paae pooraa satiguroo; jis likhiaa likhat lilaare |
Punjabi
ਕੇਵਲ ਓਹੀ ਪੂਰਨ ਸੱਚੇ ਗੁਰਾਂ ਨੂੰ ਪਾਉਂਦਾ ਹੈ, ਜਿਸ ਦੇ ਮੱਥੇ ਤੇ ਮੁਬਾਰਕ ਲਿਖਤਾਕਾਰ ਲਿਖੀ ਹੋਈ ਹੈ।
English
He alone obtains the Perfect True Guru, on whose forehead such blessed destiny is pre-ordained.
ਜਨੁ ਨਾਨਕੁ. ਮਾਗੈ ਧੂੜਿ ਤਿਨ; ਜੋ ਗੁਰਸਿਖ ਮਿਤ ਪਿਆਰੇ ॥੧॥
jan naanak. maagai dhoorr tin; jo gurasikh mit piaare |1|
Punjabi
ਬਾਂਦਾ ਨਾਨਕ, ਉਨ੍ਹਾਂ ਗੁਰੂ ਦੇ ਸਿੱਖਾਂ ਦੇ ਪੈਰਾਂ ਦੀ ਖ਼ਾਕ ਦੀ ਯਾਚਨਾ ਕਰਦਾ ਹੈ, ਜਿਹੜੇ ਮਿਤ੍ਰ ਵਾਹਿਗੁਰੂ ਨੂੰ ਮਿਠੱੜੇ ਲੱਗਦੇ ਹਨ।
English
Servant Nanak begs for the dust of the feet of those GurSikhs who love the Lord, their Friend. ||1||